HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 8 ਸਤੰਬਰ – ਕਾਂਗਰਸ ਵਿੱਚ ਸੰਗਠਨਾਤਮਕ ਬਦਲਾਅ ਦੀਆਂ ਚਰਚਾਵਾਂ ਵਿਚਕਾਰ ਪੰਜਾਬ ਮਾਮਲਿਆਂ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਨਵੀਂ ਦਿੱਲੀ ਵਿੱਚ ਪਹਿਲਾਂ ਰਾਹੁਲ ਗਾਂਧੀ ਅਤੇ ਇਸ ਤੋਂ ਬਾਅਦ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਅਹਿਮ ਮੀਟਿੰਗ ਕੀਤੀ। ਪੰਜਾਬ ਦਾ ਇੰਚਾਰਜ ਬਣਨ ਤੋਂ ਬਾਅਦ ਗਾਂਧੀ ਪਰਿਵਾਰ ਨਾਲ ਪਾਇਲਟ ਦੀਆਂ ਇਹ ਲਗਾਤਾਰ ਮੁਲਾਕਾਤਾਂ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਇਨ੍ਹਾਂ ਮੀਟਿੰਗਾਂ ਤੋਂ ਬਾਅਦ ਪੰਜਾਬ ਕਾਂਗਰਸ ਦੇ ਸੰਗਠਨ ਵਿੱਚ ਵੱਡੇ ਫੇਰਬਦਲ ਹੋ ਸਕਦੇ ਹਨ।

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਮਵਾਰ ਨੂੰ ਦਿੱਲੀ ਵਿੱਚ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ ਸੀ। ਪਾਇਲਟ ਦੇ ਪੰਜਾਬ ਇੰਚਾਰਜ ਬਣਨ ਤੋਂ ਬਾਅਦ ਵੜਿੰਗ ਦੀ ਉਨ੍ਹਾਂ ਨਾਲ ਇਹ ਪਹਿਲੀ ਮੁਲਾਕਾਤ ਸੀ। ਵੜਿੰਗ ਤੋਂ ਇਲਾਵਾ ਕੁਲਬੀਰ ਸਿੰਘ ਜੀਰਾ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਪਾਇਲਟ ਨਾਲ ਮੁਲਾਕਾਤ ਕੀਤੀ।

ਸੂਤਰਾਂ ਮੁਤਾਬਕ ਸਚਿਨ ਪਾਇਲਟ ਜਲਦ ਹੀ ਪੰਜਾਬ ਦਾ ਦੌਰਾ ਕਰ ਸਕਦੇ ਹਨ। ਇਸ ਦੌਰਾਨ ਉਹ ਸੂਬੇ ਦੇ ਸੀਨੀਅਰ ਆਗੂਆਂ, ਵਿਧਾਇਕਾਂ ਅਤੇ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਕੇ ਵਿਧਾਨ ਸਭਾ ਚੋਣਾਂ ਲਈ ਰੋਡਮੈਪ ਤਿਆਰ ਕਰਨਗੇ। ਇਸੇ ਮਹੀਨੇ ਪ੍ਰਸਤਾਵਿਤ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪਾਇਲਟ ਦਾ ਪੰਜਾਬ ਆਉਣਾ ਵੀ ਸਿਆਸੀ ਤੌਰ ’ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪਾਰਟੀ ਪੱਧਰ ’ਤੇ ਉਨ੍ਹਾਂ ਦੇ ਦੌਰੇ ਦੀਆਂ ਤਿਆਰੀਆਂ ਸ਼ੁਰੂ ਹੋਣ ਦੀ ਵੀ ਜਾਣਕਾਰੀ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies