HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ

 

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ
•ਸਭ ਤੋਂ ਵੱਧ ਖ਼ਰੀਦੀਆਂ ਗਈਆਂ ਪੰਜ ਮਸ਼ੀਨਾਂ ਵਿੱਚ ਮਲਚਰ, ਐਮ.ਬੀ. ਪਲੌਅ, ਜ਼ੀਰੋ ਟਿਲ ਡਰਿੱਲ ਅਤੇ ਬੇਲਿੰਗ ਮਸ਼ੀਨ ਸ਼ਾਮਲ
•ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 90 ਫੀਸਦੀ ਗਿਰਾਵਟ ਆਈ : ਖੁੱਡੀਆਂ
• ਖੇਤੀਬਾੜੀ ਮੰਤਰੀ ਨੇ ਸੁਚੱਜੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਵਿੱਚ ਰਿਕਾਰਡ ਤਬਦੀਲੀ ਦਾ ਸਿਹਰਾ ਵਿਅਕਤੀਗਤ ਕਿਸਾਨਾਂ ਲਈ 50% , ਸੀ.ਐਚ.ਸੀ., ਐਫ.ਪੀ.ਓ. ਅਤੇ ਪੰਚਾਇਤਾਂ ਲਈ 80% ਸਬਸਿਡੀ ਨੂੰ ਦਿੱਤਾ

ਚੰਡੀਗੜ੍ਹ, 21 ਅਕਤੂਬਰ - ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣ ਵੱਲ ਇੱਕ ਫੈਸਲਾਕੁੰਨ ਕਦਮ ਤਹਿਤ ਸੂਬੇ ਦੇ ਕਿਸਾਨਾਂ ਨੇ ਇਸ ਸੀਜ਼ਨ ਵਿੱਚ 21,019 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਖਰੀਦੀਆਂ ਹਨI ਇਸ ਅਗਹਾਂਵਧੂ ਪਹੁੰਚ ਤਹਿਤ ਸੁਪਰ ਸੀਡਰ ਮਸ਼ੀਨ ਕਿਸਾਨਾਂ ਦੀ ਸਭ ਤੋਂ ਵੱਧ ਪਸੰਦੀਦਾ ਮਸ਼ੀਨ ਵਜੋਂ ਉਭਰੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਉੱਤੇ 50 ਫੀਸਦੀ ਤੋਂ 80 ਫੀਸਦੀ ਦਿੱਤੀ ਜਾ ਰਹੀ ਸਬਸਿਡੀ ਕਾਰਨ ਪਰਾਲੀ ਸਾੜਨ ਦੀ ਥਾਂ ਇਸਨੂੰ ਟਿਕਾਊ ਖੇਤੀਬਾੜੀ ਨਿਰੋਲ ਅਸਾਸੇ ਵਜੋਂ ਵਰਤਣ ਦੀ ਉਸਾਰੂ ਤਬਦੀਲੀ ਦਾ ਪ੍ਰਮਾਣ ਹੈ।

ਕਿਸਾਨਾਂ ਵੱਲੋਂ ਸਭ ਤੋਂ ਵੱਧ ਖਰੀਦੀਆਂ ਗਈਆਂ ਪੰਜ ਮਸ਼ੀਨਾਂ ਬਾਰੇ ਜਾਣਕਾਰੀ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੁਪਰ ਸੀਡਰ ਕਿਸਾਨਾਂ ਦੀ ਸਭ ਤੋਂ ਵੱਧ ਪਸੰਦੀਦਾ ਮਸ਼ੀਨ ਵਜੋਂ ਉਭਰੀ ਹੈ, ਜਿਸ ਦੇ 14,274 ਯੂਨਿਟ ਖਰੀਦੇ ਗਏ ਹਨ। ਉਨ੍ਹਾਂ ਕਿਹਾ ਕਿ ਸੁਪਰ ਸੀਡਰ ਤੋਂ ਬਾਅਦ, ਮਲਚਰ 1,721 ਯੂਨਿਟ ਅਤੇ ਹਾਈਡ੍ਰੌਲਿਕ ਰਿਵਰਸੀਬਲ ਐਮਬੀ ਪਲੌਅ 1,346 ਮਸ਼ੀਨਾਂ ਨਾਲ ਦੂਜੇ ਅਤੇ ਤੀਜੇ ਸਭ ਤੋਂ ਵੱਧ ਪ੍ਰਸਿੱਧ ਵਿਕਲਪ ਰਹੇ। ਜ਼ੀਰੋ ਟਿਲ ਡਰਿੱਲ ਅਤੇ ਬੇਲਿੰਗ ਮਸ਼ੀਨ ਨੇ ਕ੍ਰਮਵਾਰ 1,123 ਅਤੇ 927 ਯੂਨਿਟ ਨਾਲ ਸਿਖਰਲੀਆਂ ਪੰਜ ਮਸ਼ੀਨਾਂ ਵਿੱਚ ਆਪਣੀ ਮੌਜੂਦਗੀ ਦਰਜ ਕਰਵਾਈ ਹੈ। ਇਸ ਤੋਂ ਇਲਾਵਾ ਸਟਰਾਅ ਰੇਕਸ (874 ਯੂਨਿਟ) ਸਮੇਤ ਹੋਰ ਉਪਕਰਣਾਂ ਲਈ ਵੀ ਚੋਖਾ ਉਤਸ਼ਾਹ ਦੇਖਿਆ ਗਿਆ।

ਇਸ ਸਕਾਰਾਤਮਕ ਤਬਦੀਲੀ ਦਾ ਸਿਹਰਾ ਸੂਬਾ ਸਰਕਾਰ ਦੀ ਮਜ਼ਬੂਤ ​​ਸਬਸਿਡੀ ਸਕੀਮ ਨੂੰ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ਲਈ ਵਿਅਕਤੀਗਤ ਤੌਰ ਉਤੇ ਕਿਸਾਨਾਂ ਲਈ 50% ਅਤੇ ਕਸਟਮ ਹਾਇਰਿੰਗ ਸੈਂਟਰਾਂ (ਸੀਐਚਸੀ), ਐਫ.ਪੀ.ਓ., ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਲਈ 80% ਸਬਸਿਡੀ ਦਿੱਤੀ ਜਾ ਰਹੀ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਲ 2026-27 ਲਈ 576 ਕਰੋੜ ਰੁਪਏ ਦੀ ਮਜ਼ਬੂਤ ​​ਕਾਰਜ ਯੋਜਨਾ ਦੇ ਸਮਰਥਨ ਨਾਲ, ਇਹਨਾਂ ਠੋਸ ਯਤਨਾਂ ਦੇ ਨਤੀਜੇ ਵਜੋਂ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 90 ਫੀਸਦੀ ਦੀ ਗਿਰਾਵਟ ਆਈ ਹੈ I ਜ਼ਿਕਰਯੋਗ ਹੈ ਕਿ ਸਾਲ 2022 ਵਿੱਚ ਪਰਾਲੀ ਸਾੜਨ ਦੇ 49,922 ਮਾਮਲਿਆਂ ਤੋਂ 2025 ਵਿੱਚ ਸਿਰਫ 5,114 ਮਾਮਲੇ ਸਾਹਮਣੇ ਆਏ, ਜਿਸ ਨਾਲ ਪੰਜਾਬ ਨੂੰ ਆਪਣੀ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਰਣਨੀਤੀ ਲਈ ਰਾਸ਼ਟਰੀ ਮਾਨਤਾ ਮਿਲੀ ਹੈ।

ਉਹਨਾਂ ਕਿਹਾ, “ਮਹੱਤਵਪੂਰਨ ਸਬਸਿਡੀ ਅਤੇ ਸਰਗਰਮ ਜਾਗਰੂਕਤਾ ਮੁਹਿੰਮਾਂ ਨੇ ਸਾਡੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਦੇਣਦਾਰੀ ਦੀ ਬਜਾਏ ਇੱਕ ਲਾਹੇਵੰਦ ਅਸਾਸੇ ਵਜੋਂ ਮਾਨਤਾ ਦਿਵਾਈ ਹੈI”

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੁਪਰ ਸੀਡਰ ਅਤੇ ਜ਼ੀਰੋ ਟਿਲ ਡਰਿੱਲ ਵਰਗੀਆਂ ਮਸ਼ੀਨਾਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਵਿੱਚ ਸਿੱਧੇ ਕਣਕ ਬੀਜਣ ਦੀ ਸਹੂਲਤ ਦਿੰਦੀਆਂ ਹਨ, ਜਿਸ ਨਾਲ ਸਮਾਂ ਬਚਦਾ ਹੈ ਅਤੇ ਮਿੱਟੀ ਦੀ ਨਮੀ ਕਾਇਮ ਰਹਿੰਦੀ ਹੈ, ਜਦੋਂ ਕਿ ਬੇਲਰ ਅਤੇ ਰੇਕ ਮਸ਼ੀਨਾਂ ਬਿਜਲੀ ਉਤਪਾਦਨ ਅਤੇ ਪਸ਼ੂਆਂ ਦੇ ਚਾਰੇ ਲਈ ਪਰਾਲੀ ਦੀ ਐਕਸ-ਸੀਟੂ ਵਰਤੋਂ ਦੀ ਸਹੂਲਤ ਦਿੰਦੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅੰਨਦਾਤਾਵਾਂ ਦੀ ਭਲਾਈ ਲਈ ਅਟੁੱਟ ਵਚਨਬੱਧਤਾ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਸ. ਖੁੱਡੀਆਂ ਨੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਪਰਾਲੀ ਸਾੜਨ ਦੇ ਰੁਝਾਨ ਨੂੰ ਛੱਡਣ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ ਲਈ ਹਰੇਕ ਕਿਸਾਨ ਦਾ ਯੋਗਦਾਨ ਬਹੁਤ ਜ਼ਰੂਰੀ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies