HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

 

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਅਪਰਾਧਿਕ ਅਨਸਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ

ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ: ਆਈਜੀਪੀ ਬਾਰਡਰ ਰੇਂਜ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 21 ਅਕਤੂਬਰ ਵਾਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਦਰਜ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਤਿੰਨ ਨਾਬਾਲਗਾਂ ਸਣੇ ਸੱਤ ਵਿਅਕਤੀਆਂ ਨੂੰ ਇੱਕ ਹੈਂਡ ਗ੍ਰਨੇਡ, ਦੋ .30 ਬੋਰ ਪਿਸਤੌਲਾਂ, 29 ਜ਼ਿੰਦਾ ਕਾਰਤੂਸ ਅਤੇ 3.4 ਕਿਲੋ ਹੈਰੋਇਨ ਨਾਲ ਗ੍ਰਿਫਤਾਰ ਕਰਕੇ ਨਸ਼ਿਆਂ, ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥ ਦਿੱਤੀ।

ਪਹਿਲੀ ਕਾਰਵਾਈ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੈ (28), ਵਾਸੀ ਮੱੁਢ ਖੋਖਰ ਅਤੇ ਰੌਬਿਨ ਮਸੀਹ ਉਰਫ਼ ਨੋਨੀ (22) ਵਾਸੀ ਸੁਲਤਾਨਵਿੰਡ , ਵਜੋਂ ਹੋਈ ਹੈ। ਦੂਜੀ ਕਾਰਵਾਈ ਵਿੱਚ ਤਿੰਨ 17 ਸਾਲਾ ਨਾਬਾਲਗਾਂ ਸਮੇਤ ਗੁਰਲਾਲ ਸਿੰਘ (20) ਅਤੇ ਰਸ਼ਪਾਲ ਸਿੰਘ (18), ਦੋਵੇਂ ਵਾਸੀ ਲੋਪੋਂਕੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਇੱਕ ਬਿਨਾਂ ਰਜਿਸਟ੍ਰੇਸ਼ਨ ਵਾਲਾ ’ਹੀਰੋ ਸਪਲੈਂਡਰ’ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਦੇ ਇਸ਼ਾਰੇ ’ਤੇ ਹਥਿਆਰਾਂ ਦੀ ਤਸਕਰੀ ਕਰ ਕੇ ਅੱਗੇ ਸਪਲਾਈ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਪਹਿਲੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਬਾਰਡਰ ਰੇਂਜ, ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਅਜੈ ਨਾਮ ਦੇ ਸ਼ੱਕੀ ਵਿਅਕਤੀ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੇ ਇਸ਼ਾਰੇ ’ਤੇ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਹੈ ਤਾਂ ਜੋ ਇਸ ਨੂੰ ਅੱਗੇ ਸਪਲਾਈ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀ ਦੇ ਤਾਲਮੇਲ ਨਾਲ ਮਾਨਾਵਾਲਾ ਖੇਤਰ ਵਿੱਚ ਵਿਸ਼ੇਸ਼ ਨਾਕਾਬੰਦੀ ਕਰਕੇ ’ਸਪਲੈਂਡਰ’ ਮੋਟਰਸਾਈਕਲ ’ਤੇ ਜਾ ਰਹੇ ਅਜੈ ਅਤੇ ਉਸਦੇ ਸਾਥੀ ਰੌਬਿਨ ਮਸੀਹ ਨੂੰ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਮੋਟਰਸਾਇਕਲ ਦੇ ਪਿੱਛੇ ਬੈਠੇ ਅਜੈ ਕੋਲੋਂ ਮਿਲੇ ਬੈਗ ਦੀ ਤਲਾਸ਼ੀ ਲੈਣ ’ਤੇ ਲਗਭਗ 3.4 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ 19 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਦੂਜੀ ਕਾਰਵਾਈ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਦੁਸਹਿਰੇ ਦੇ ਤਿਉਹਾਰ ਮੌਕੇ ਗਸ਼ਤ ਕਰਦਿਆਂ ਸੀ.ਆਈ.ਏ. ਅਤੇ ਥਾਣਾ ਲੋਪੋਕੇ ਦੇ ਐਸ.ਐਚ.ਓ. ਦੀ ਸਾਂਝੀ ਟੀਮ ਨੂੰ ਇਤਲਾਹ ਮਿਲੀ ਸੀ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲਾ ਇੱਕ ਵਿਅਕਤੀ ਸਥਾਨਕ ਨੌਜਵਾਨਾਂ ਰਾਹੀਂ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਖੇਪਾਂ ਭੇਜ ਰਿਹਾ ਹੈ। ਇਸ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਚੈਕਿੰਗ ਦੌਰਾਨ ਇਸ ਗਰੁੱਪ ਨੂੰ ਹਿਰਾਸਤ ਵਿੱਚ ਲਿਆ ਅਤੇ ਦੋਸ਼ੀਆਂ ਕੋਲੋਂ ਇੱਕ ਜ਼ਿੰਦਾ ਹੈਂਡ ਗ੍ਰਨੇਡ, ਇੱਕ .30 ਬੋਰ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਮੁਲਜ਼ਮ ਅਜੈ ਨਸ਼ੇ ਦਾ ਆਦੀ ਹੈ ਅਤੇ ਇੱਕ ਜੁਰਾਇਮ-ਪੇਸ਼ਾ ਅਪਰਾਧੀ ਹੈ। ਉਸ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਧੀਨ ਚਾਰ ਮਾਮਲੇ ਅਤੇ ਅਸਲਾ ਐਕਟ ਤਹਿਤ ਇੱਕ ਮਾਮਲਾ ਦਰਜ ਹੈ।

ਇਸ ਸਬੰਧ ਵਿੱਚ ਦੋ ਵੱਖ-ਵੱਖ ਕੇਸ : ਐਫ.ਆਈ.ਆਰ ਨੰਬਰ: 204 ,ਮਿਤੀ 19.10.2026 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਤੇ 25 ਤਹਿਤ ਥਾਣਾ ਚਾਟੀਵਿੰਡ ਵਿਖੇ ਅਤੇ ਐਫ.ਆਈ.ਆਰ. ਨੰਬਰ 334 ,ਮਿਤੀ 20.10.2026 ਅਸਲਾ ਐਕਟ ਦੀ ਧਾਰਾ 25 ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਤੇ 5 ਤਹਿਤ ਕੇਸ ਥਾਣਾ ਲੋਪੋਕੇ ਵਿਖੇ, ਦਰਜ ਕੀਤੇ ਗਏ ਹਨ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies