HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

 

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਹੁਣ ਮੋਦੀ ਕੈਬਨਿਟ ‘ਚ ਪੰਜਾਬ ਦੇ ਕਿਸ ਮੰਤਰੀ ਨੂੰ ਮਿਲ ਸਕਦੀ ਹੈ ਜਗ੍ਹਾ ! ; ਜਾਣੋ ਕਿਸ-ਕਿਸ ਦਾ ਨਾਮ ਦੌੜ ‘ਚ ਅੱਗੇ

ਭਾਜਪਾ-ਸ਼੍ਰੋਮਣੀ ਅਕਾਲੀ ਦਲ ਗਠਜੋੜ ਨਾਲ ਬਦਲ ਸਕਦੇ ਨੇ ਸਮੀਕਰਨ

 

ਚੰਡੀਗੜ੍ਹ, 7ਅਕਤੂਬਰ - ਮੋਦੀ ਕੈਬਨਿਟ ਵਿੱਚ ਸੰਭਾਵੀ ਫੇਰਬਦਲ ਦੀਆਂ ਚਰਚਾਵਾਂ ਅਨੁਸਾਰ, ਰਵਨੀਤ ਸਿੰਘ ਬਿੱਟੂ ਦੇ ਕੇਂਦਰੀ ਮੰਤਰੀ ਮੰਡਲ ਤੋਂ ਬਾਹਰ ਹੋਣ ਤੋਂ ਬਾਅਦ ਪੰਜਾਬ ਦੇ ਨਵੇਂ ਚਿਹਰਿਆਂ ਨੂੰ ਜਗ੍ਹਾ ਮਿਲਣ ਦੀਆਂ ਕਿਆਸਆਰਾਈਆਂ ਲਗਾਈਆਂ ਜਾ ਰਹੀਆਂ ਹਨ, ਹਾਲਾਂਕਿ ਕੇਂਦਰ ਸਰਕਾਰ ਜਾਂ ਭਾਜਪਾ ਵੱਲੋਂ ਅਜੇ ਤੱਕ ਕਿਸੇ ਵੀ ਨਾਮ ਦਾ ਅਧਿਕਾਰਤ ਤੌਰ ‘ਤੇ ਐਲਾਨ ਨਹੀਂ ਕੀਤਾ ਗਿਆ ਹੈ।

ਮੋਦੀ ਕੈਬਨਿਟ ਤੋਂ ਰਵਨੀਤ ਸਿੰਘ ਬਿੱਟੂ ਦੇ ਬਾਹਰ ਹੋਣ ਤੋਂ ਬਾਅਦ ਪੰਜਾਬ ਦੀ ਕੇਂਦਰੀ ਮੰਤਰੀ ਮੰਡਲ ਵਿੱਚ ਕੋਈ ਪ੍ਰਤੀਨਿਧਤਾ ਨਹੀਂ ਹੈ। ਇਸੇ ਕਾਰਨ ਕੇਂਦਰੀ ਮੰਤਰੀ ਮੰਡਲ ਵਿੱਚ ਪੰਜਾਬ ਦੇ ਨਵੇਂ ਚਿਹਰਿਆਂ ਨੂੰ ਜਗ੍ਹਾ ਮਿਲਣ ਦੀਆਂ ਸੰਭਾਵਨਾਵਾਂ ਬਾਰੇ ਵੱਖ-ਵੱਖ ਨਾਵਾਂ ਦੀ ਚਰਚਾ ਜ਼ੋਰਾਂ ਤੇ ਹੈ। ਹਰਦੀਪ ਪੁਰੀ ਅਤੇ ਬੀ.ਐਲ. ਵਰਮਾ ਦੀ ਮੰਤਰੀ ਮੰਡਲ ਵਿੱਚੋਂ ਛੁੱਟੀ ਤੈਅ ਮੰਨੀ ਜਾ ਰਹੀ ਹੈ, ਕਿਉਂਕਿ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਕਿਸੇ ਰਾਜ ਤੋਂ ਰਾਜ ਸਭਾ ਲਈ ਨਾਮਜ਼ਦ ਨਹੀਂ ਕੀਤਾ ਗਿਆ ਹੈ।

ਇਸ ਸਭ ਦੇ ਵਿਚਕਾਰ, ਕੇਂਦਰੀ ਮੰਤਰੀ ਮੰਡਲ ਦੇ ਵਿਸਥਾਰ ਬਾਰੇ ਚਰਚਾ ਮੁੜ ਸ਼ੁਰੂ ਹੋ ਗਈ ਹੈ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ, ਭਾਜਪਾ ਦੀ ਲੀਡਰਸ਼ਿਪ ਉੱਥੇ ਆਪਣੀ ਸਿਆਸੀ ਪਕੜ ਮਜ਼ਬੂਤ ​​ਕਰਨ ਲਈ ਰਾਜ ਦੇ ਨਵੇਂ ਚਿਹਰਿਆਂ ਨੂੰ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਕਰਨ ‘ਤੇ ਵਿਚਾਰ ਕਰ ਰਹੀ ਹੈ। ਮੀਡੀਆ ਰਿਪੋਰਟਂ ਅਨੁਸਾਰ, ਭਾਜਪਾ ਆਪਣੀ ਰਣਨੀਤੀ ਦੇ ਹਿੱਸੇ ਵਜੋਂ ਮੋਦੀ ਮੰਤਰੀ ਮੰਡਲ ਵਿੱਚ ਪੰਜਾਬ ਤੋਂ ਸਿਰਫ਼ ਇੱਕ ਨਹੀਂ, ਸਗੋਂ ਦੋ ਆਗੂਆਂ ਨੂੰ ਸ਼ਾਮਲ ਕਰਨ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।

 ਮੀਡੀਆ ਰਿਪੋਰਟਾਂ ਵਿੱਚ ਪੰਜਾਬ ਤੋਂ ਕੁਝ ਨਾਵਾਂ ਨੂੰ ਲੈ ਕੇ ਕਿਆਸਆਰਾਈਆਂ ਲਗਾਈਆਂ ਜਾ ਰਹੀਆਂ ਹਨ, ਪਰ ਪਾਰਟੀ ਜਾਂ ਸਰਕਾਰ ਵੱਲੋਂ ਕੋਈ ਪੁਸ਼ਟੀ ਨਹੀਂ ਹੋਈ ਹੈ, ਇਸ ਵਿੱਚ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਸੰਭਾਵੀ ਉਮੀਦਵਾਰਾਂ ਵਿੱਚ ਸਭ ਤੋਂ ਅੱਗੇ ਹਨ। ਰਾਘਵ ਚੱਢਾ ਤੋਂ ਇਲਾਵਾ, ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਪਦਮ ਸ਼੍ਰੀ ਪੁਰਸਕਾਰ ਜੇਤੂ ਅਤੇ ਕਾਰੋਬਾਰੀ ਵਿਕਰਮਜੀਤ ਸਿੰਘ ਸਾਹਨੀ, ਅਤੇ ਨਾਮਜ਼ਦ ਰਾਜ ਸਭਾ ਮੈਂਬਰ ਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ ਸਤਨਾਮ ਸਿੰਘ ਸੰਧੂ ਵੀ ਮਜ਼ਬੂਤ ​​ਦਾਅਵੇਦਾਰ ਵਜੋਂ ਉਭਰੇ ਹਨ। ਹਾਲਾਂਕਿ, ਜੇਕਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦਾ ਅਕਾਲੀ ਦਲ ਨਾਲ ਗਠਜੋੜ ਬਣਦਾ ਹੈ, ਤਾਂ ਹਰਸਿਮਰਤ ਕੌਰ ਬਾਦਲ ਦੀ ਕੇਂਦਰ ਸਰਕਾਰ ਵਿੱਚ ਵਾਪਸੀ ਹੋ ਸਕਦੀ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies