HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

 

ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

ਪੰਜਾਬ ਦੀ ਏਕਤਾ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਸਾਂਝੇ ਯਤਨ ਜ਼ਰੂਰੀ: ਸਰਦਾਰ ਪਰਗਟ ਸਿੰਘ

ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

ਚੰਡੀਗੜ੍ਹ 1 ਨਵੰਬਰ 2026 - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਤੇ ਵਿਧਾਇਕ ਸਰਦਾਰ ਪਰਗਟ ਸਿੰਘ ਨੇ ਐਤਵਾਰ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਬਾਬਾ ਜੀ ਨਾਲ ਸ਼ਿਸ਼ਟਾਚਾਰ ਵਜੋਂ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਮੁਲਾਕਾਤ ਦੌਰਾਨ ਸਰਦਾਰ ਪਰਗਟ ਸਿੰਘ ਨੇ ਪੰਜਾਬ ਦੇ ਮੌਜੂਦਾ ਸਮਾਜਿਕ ਅਤੇ ਰਾਜਨੀਤਿਕ ਮਾਹੌਲ ਦੇ ਸੰਦਰਭ ਵਿੱਚ ਸੂਬੇ ਅੰਦਰ ਅਮਨ-ਸ਼ਾਂਤੀ, ਆਪਸੀ ਭਾਈਚਾਰੇ, ਸਦਭਾਵਨਾ ਅਤੇ ਏਕਤਾ ਬਣਾਈ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਨੂੰ ਆਪਸੀ ਪਿਆਰ, ਧਾਰਮਿਕ ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਹੈ। ਇਸ ਵਿਰਾਸਤ ਨੂੰ ਕਾਇਮ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਅੱਜ ਕਈ ਚੁਣੌਤੀਆਂ ਵਿੱਚੋਂ ਲੰਘ ਰਿਹਾ ਹੈ। ਸੂਬੇ ਦੇ ਨੌਜਵਾਨਾਂ ਦਾ ਭਵਿੱਖ, ਨਸ਼ਿਆਂ ਦੀ ਸਮੱਸਿਆ, ਸਮਾਜਿਕ ਸਦਭਾਵਨਾ ਅਤੇ ਪੰਜਾਬ ਦੀ ਖੁਸ਼ਹਾਲੀ ਵਰਗੇ ਮੁੱਦਿਆਂ ‘ਤੇ ਸਾਰੇ ਵਰਗਾਂ ਨੂੰ ਮਿਲ ਕੇ ਉਸਾਰੂ ਭੂਮਿਕਾ ਨਿਭਾਉਣ ਦੀ ਲੋੜ ਹੈ। ਪੰਜਾਬ ਦੀ ਤਰੱਕੀ ਸਿਰਫ਼ ਸਰਕਾਰੀ ਯਤਨਾਂ ਨਾਲ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਅਤੇ ਸਾਂਝੀ ਜ਼ਿੰਮੇਵਾਰੀ ਨਾਲ ਹੀ ਯਕੀਨੀ ਬਣਾਈ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਸੰਤ-ਮਹਾਂਪੁਰਸ਼ਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸੇਵਾ, ਨਿਮਰਤਾ, ਪਿਆਰ ਅਤੇ ਮਨੁੱਖਤਾ ਦੇ ਰਾਹ ‘ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਅਧਿਆਤਮਿਕ ਸੰਸਥਾਵਾਂ ਦਾ ਸੰਦੇਸ਼ ਸਮਾਜ ਵਿੱਚ ਆਪਸੀ ਵਿਸ਼ਵਾਸ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਸਰਦਾਰ ਪਰਗਟ ਸਿੰਘ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਆਸ਼ੀਰਵਾਦ ਲੈਂਦਿਆਂ ਪੰਜਾਬ ਦੀ ਸ਼ਾਂਤੀ, ਏਕਤਾ, ਖੁਸ਼ਹਾਲੀ ਅਤੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਮਾਜਿਕ ਏਕਤਾ ਅਤੇ ਸਾਂਝੀ ਵਿਰਾਸਤ ਨੂੰ ਮਜ਼ਬੂਤ ਬਣਾਈ ਰੱਖਣਾ ਹਰ ਪੰਜਾਬੀ ਦਾ ਸਾਂਝਾ ਸੰਕਲਪ ਹੋਣਾ ਚਾਹੀਦਾ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies