HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

 

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

ਜਲੰਧਰ, 22 ਅਕਤੂਬਰ - ਜਲੰਧਰ ਦੇ ਮਕਸੂਦਾਂ ਇਲਾਕੇ ਵਿੱਚ 22 ਸਾਲਾ ਮਕੈਨੀਕਲ ਇੰਜੀਨੀਅਰ ਓਮਵੀਰ ਦੀ ਮੌਤ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਮ੍ਰਿਤਕ ਦੀ ਭੈਣ ਅਮਨਪ੍ਰੀਤ ਕੌਰ ਨੇ ਉਸ ਦੀ ਪ੍ਰੇਮਿਕਾ ’ਤੇ ਗੰਭੀਰ ਦੋਸ਼ ਲਗਾਉਂਦਿਆਂ ਮੌਤ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਸ ਨੇ ਦੋਸ਼ ਲਾਉਂਦਿਆਂ ਦਾਅਵਾ ਕੀਤਾ ਹੈ ਕਿ ਪ੍ਰੇਮਿਕਾ ਉਸ ਦੇ ਭਰਾ ਨੂੰ ਝੂਠੇ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦਿੰਦੀ ਸੀ।

ਅਮਨਪ੍ਰੀਤ ਮੁਤਾਬਕ, ਓਮਵੀਰ ਕਰੀਬ ਪੰਜ ਸਾਲਾਂ ਤੋਂ ਲੜਕੀ ਨਾਲ ਰਿਸ਼ਤੇ ਵਿੱਚ ਸੀ ਅਤੇ ਦੋਵਾਂ ਪਰਿਵਾਰਾਂ ਨੂੰ ਇਸ ਬਾਰੇ ਪਤਾ ਸੀ। ਲੜਕੀ ਦਾ ਉਨ੍ਹਾਂ ਦੇ ਘਰ ਆਉਣਾ-ਜਾਣਾ ਵੀ ਸੀ। ਉਸ ਨੇ ਦੋਸ਼ ਲਾਇਆ ਕਿ ਦੁਬਈ ਤੋਂ ਵਾਪਸ ਆਉਣ ਤੋਂ ਬਾਅਦ ਵੀ ਉਸ ਦੇ ਭਰਾ ਨੂੰ ਪਹਿਲਾਂ ਇੱਕ ਨਿਹੰਗ ਸਿੰਘ ਰਾਹੀਂ ਕਥਿਤ ਤੌਰ ’ਤੇ ਬੰਦੂਕ ਦੀ ਨੋਕ ’ਤੇ ਅਗਵਾ ਕਰਕੇ ਧਮਕਾਇਆ ਗਿਆ ਸੀ।

ਅਮਨਪ੍ਰੀਤ ਨੇ ਦਾਅਵਾ ਕੀਤਾ ਕਿ ਓਮਵੀਰ ਦੁਬਈ ਜਾਣ ਤੋਂ ਪਹਿਲਾਂ ਆਖ਼ਰੀ ਵਾਰ ਆਪਣੀ ਪ੍ਰੇਮਿਕਾ ਨੂੰ ਮਿਲਣ ਉਸ ਦੇ ਘਰ ਗਿਆ ਸੀ, ਜਿੱਥੇ ਉਸ ਨੂੰ ਕਥਿਤ ਤੌਰ ’ਤੇ ਸਾਜ਼ਿਸ਼ ਤਹਿਤ ਮਾਰਿਆ ਗਿਆ। ਉਸ ਨੇ ਕਿਹਾ ਕਿ ਉਸ ਕੋਲ ਇਸ ਘਟਨਾ ਨਾਲ ਸਬੰਧਤ ਇੱਕ ਵੀਡੀਓ ਵੀ ਹੈ। ਭੈਣ ਮੁਤਾਬਕ, ਵੀਡੀਓ ਵਿੱਚ ਓਮਵੀਰ ਲੜਕੀ ਦੇ ਘਰ ਦੇ ਫਰਸ਼ ’ਤੇ ਪਿਆ ਦਿਖਾਈ ਦਿੰਦਾ ਹੈ ਅਤੇ ਉਸ ਸਮੇਂ ਉਸ ਦੇ ਸਾਹ ਚੱਲ ਰਹੇ ਸਨ। ਉਸ ਨੇ ਇਹ ਵੀ ਦਾਅਵਾ ਕੀਤਾ ਕਿ ਪਿੱਛੇ ਤੋਂ ਉਸ ਨੂੰ ਮਾਰਨ ਲਈ ਕਿਹਾ ਜਾ ਰਿਹਾ ਸੀ। ਓਮਵੀਰ ਦੀ ਪਲਸਰ ਮੋਟਰਸਾਈਕਲ ਵੀ ਕਥਿਤ ਤੌਰ ’ਤੇ ਲੜਕੀ ਦੇ ਘਰੋਂ ਮਿਲੀ ਹੈ।

ਮੰਗਲਵਾਰ ਨੂੰ ਮਕਸੂਦਾਂ ਇਲਾਕੇ ਦੇ ਇੱਕ ਘਰ ਵਿੱਚੋਂ ਓਮਵੀਰ ਦੀ ਲਾਸ਼ ਮਿਲੀ ਸੀ। ਲੜਕੀ ਦੇ ਪਰਿਵਾਰ ਨੇ ਦਾਅਵਾ ਕੀਤਾ ਸੀ ਕਿ ਓਮਵੀਰ ਘਰ ਵਿੱਚ ਦਾਖ਼ਲ ਹੋਇਆ ਅਤੇ ਚਾਕੂ ਨਾਲ ਹਮਲਾ ਕੀਤਾ। ਉਨ੍ਹਾਂ ਮੁਤਾਬਕ, ਇਸ ਤੋਂ ਬਾਅਦ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਦੂਜੇ ਪਾਸੇ, ਅਮਨਪ੍ਰੀਤ ਨੇ ਪੁਲਿਸ ਥਾਣਾ ਡਿਵੀਜ਼ਨ ਨੰਬਰ-1 ਵਿੱਚ ਸ਼ਿਕਾਇਤ ਦੇ ਕੇ ਆਪਣੇ ਭਰਾ ਦੀ ਮੌਤ ਦੀ ਜਾਂਚ ਦੀ ਮੰਗ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਉਸ ਨੇ ਪੁਲਿਸ ਨੂੰ ਵੀਡੀਓ, ਆਡੀਓ ਅਤੇ ਚੈਟ ਸਮੇਤ ਕਈ ਸਬੂਤ ਸੌਂਪੇ ਹਨ।

ਏਸੀਪੀ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਦੋਵਾਂ ਪੱਖਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਮ੍ਰਿਤਕ ਦਾ ਪੋਸਟਮਾਰਟਮ ਵੀ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਭੈਣ ਵੱਲੋਂ ਦਿੱਤੇ ਗਏ ਸਬੂਤਾਂ ਦੀ ਜਾਂਚ ਕੀਤੀ ਜਾਵੇਗੀ। ਏਸੀਪੀ ਮੁਤਾਬਕ, ਜਾਂਚ ਦੌਰਾਨ ਜੇਕਰ ਕਿਸੇ ਵੀ ਪੱਖ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮੌਤ ਦੇ ਅਸਲ ਕਾਰਨਾਂ ਅਤੇ ਲਗਾਏ ਗਏ ਦੋਸ਼ਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋਵੇਗੀ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies