HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

 

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

ਚੰਡੀਗੜ੍ਹ, 13 ਨਵੰਬਰ - ਅੱਜ ਭਾਜਪਾ-ਅਕਾਲੀ ਗੱਠਜੋੜ ’ਤੇ ਅੰਤਿਮ ਫੈਸਲਾ ਹੋ ਸਕਦਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਾਲੇ ਅੱਜ ਇਸ ਸੰਬੰਧੀ ਮੀਟਿੰਗ ਹੋ ਰਹੀ ਹੈ। ਦੋਵਾਂ ਆਗੂਆਂ ਵਿਚਾਲੇ ਹੋਣ ਵਾਲੀ ਇਸ ਮੁਲਾਕਾਤ ਨੂੰ ਗੱਠਜੋੜ ਦੇ ਭਵਿੱਖ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਮੀਟਿੰਗ ਦੇ ਲਈ ਸੁਖਬੀਰ ਬਾਦਲ ਦਿੱਲੀ ਪਹੁੰਚ ਰਹੇ ਹਨ, ਜਿਥੇ ਦੋਵਾਂ ਆਗੂਆਂ ਵਿਚਾਲੇ ਇਸ ਮੀਟਿੰਗ ‘ਚ ਗੱਠਜੋੜ ਨੂੰ ਲੈ ਕੇ ਚਰਚਾ ਹੋਵੇਗੀ।

ਮੀਟਿੰਗ ਦੌਰਾਨ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ, ਮੁੱਖ ਮੰਤਰੀ ਦੇ ਚਿਹਰੇ ਅਤੇ ਚੋਣਾਂ ਲਈ ਸਾਂਝੀ ਰਣਨੀਤੀ ਵਰਗੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਇਸ ਗੱਲ ’ਤੇ ਵੀ ਚਰਚਾ ਹੋਵੇਗੀ ਕਿ ਜੇਕਰ ਦੋਵੇਂ ਧਿਰਾਂ ਇਕੱਠੀਆਂ ਚੋਣ ਲੜਨ ਲਈ ਸਹਿਮਤ ਹੁੰਦੀਆਂ ਹਨ ਤਾਂ ਗੱਠਜੋੜ ਦਾ ਰੂਪ ਕੀ ਹੋਵੇਗਾ। ਸੂਤਰਾਂ ਮੁਤਾਬਕ, ਜੇਕਰ ਅੱਜ ਦੀ ਗੱਲਬਾਤ ਵਿੱਚ ਕੋਈ ਸਹਿਮਤੀ ਨਹੀਂ ਬਣਦੀ ਤਾਂ ਭਾਜਪਾ ਅਤੇ ਅਕਾਲੀ ਦਲ ਵੱਖ-ਵੱਖ ਚੋਣ ਮੈਦਾਨ ਵਿੱਚ ਉਤਰ ਸਕਦੇ ਹਨ।

ਇਸ ਸਿਆਸੀ ਸਮੀਕਰਨ ਵਿੱਚ ਅਕਾਲੀ ਦਲ ਪੁਨਰ ਸੁਰਜੀਤ ਦਾ ਰੁਖ਼ ਵੀ ਅਹਿਮ ਹੋ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਹੁੰਦਾ ਹੈ ਤਾਂ ਉਨ੍ਹਾਂ ਦੀ ਪਾਰਟੀ ਭਾਜਪਾ ਨਾਲ ਨਹੀਂ ਆਵੇਗੀ। ਇਸ ਐਲਾਨ ਤੋਂ ਬਾਅਦ ਗੱਠਜੋੜ ਦੀ ਸੰਭਾਵਿਤ ਸੀਟ ਵੰਡ ਵਿੱਚ ਤਬਦੀਲੀ ਹੋਣ ਦੇ ਚਰਚੇ ਹਨ। ਸਿਆਸੀ ਹਲਕਿਆਂ ਵਿੱਚ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਜੇਕਰ ਅਕਾਲੀ ਦਲ ਪੁਨਰ ਸੁਰਜੀਤ ਭਾਜਪਾ ਨਾਲ ਨਹੀਂ ਆਉਂਦਾ ਤਾਂ ਭਾਜਪਾ ਦੇ ਹਿੱਸੇ ਆਉਣ ਵਾਲੀਆਂ ਸੀਟਾਂ ਦੀ ਗਿਣਤੀ ਵਧ ਸਕਦੀ ਹੈ।

ਦੂਜੇ ਪਾਸੇ, ਸੁਖਬੀਰ ਸਿੰਘ ਬਾਦਲ ਦੇ ਅਚਾਨਕ ਦਿੱਲੀ ਬੁਲਾਏ ਜਾਣ ਕਾਰਨ ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਦਾ ਪ੍ਰੋਗਰਾਮ ਵੀ ਟਲ ਗਿਆ ਹੈ। ਪਹਿਲਾਂ ਸੁਖਬੀਰ ਬਾਦਲ ਨੇ ਖ਼ੁਦ ਉਨ੍ਹਾਂ ਦੇ ਘਰ ਜਾ ਕੇ ਪਾਰਟੀ ਵਿੱਚ ਮੁੜ ਸ਼ਾਮਲ ਕਰਵਾਉਣਾ ਸੀ। ਹੁਣ ਦਿੱਲੀ ਤੋਂ ਵਾਪਸ ਆਉਣ ਤੋਂ ਬਾਅਦ ਹੀ ਪਾਰਟੀ ‘ਚ ਵਾਪਸੀ ਕਾਰਵਾਈ ਜਾਵੇਗੀ। ਹੁਣ ਸਭ ਦੀਆਂ ਨਜ਼ਰਾਂ ਦਿੱਲੀ ਵਿੱਚ ਹੋਣ ਵਾਲੀ ਇਸ ਮੀਟਿੰਗ ’ਤੇ ਟਿਕੀਆਂ ਹਨ, ਜਿਸ ਤੋਂ ਪੰਜਾਬ ਦੀ ਆਉਣ ਵਾਲੀ ਚੋਣ ਸਿਆਸਤ ਵਿੱਚ ਭਾਜਪਾ ਅਤੇ ਅਕਾਲੀ ਦਲ ਦੇ ਰਿਸ਼ਤਿਆਂ ਦੀ ਦਿਸ਼ਾ ਸਪੱਸ਼ਟ ਹੋ ਸਕਦੀ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies